< ਜ਼ਬੂਰ 128 >

1 ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
上行之诗。 凡敬畏耶和华、 遵行他道的人便为有福!
2 ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
你要吃劳碌得来的; 你要享福,事情顺利。
3 ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
你妻子在你的内室,好像多结果子的葡萄树; 你儿女围绕你的桌子,好像橄榄栽子。
4 ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।
看哪,敬畏耶和华的人必要这样蒙福!
5 ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
愿耶和华从锡安赐福给你! 愿你一生一世看见耶路撒冷的好处!
6 ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।
愿你看见你儿女的儿女! 愿平安归于以色列!

< ਜ਼ਬੂਰ 128 >