< ਜ਼ਬੂਰ 128 >
1 ੧ ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
मुबारक है हर एक जो ख़ुदावन्द से डरता, और उसकी राहों पर चलता है।
2 ੨ ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
तू अपने हाथों की कमाई खाएगा; तू मुबारक और फ़र्माबरदार होगा।
3 ੩ ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
तेरी बीवी तेरे घर के अन्दर मेवादार ताक की तरह होगी, और तेरी औलाद तेरे दस्तरख़्वान पर ज़ैतून के पौदों की तरह।
4 ੪ ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।
देखो! ऐसी बरकत उसी आदमी को मिलेगी, जो ख़ुदावन्द से डरता है।
5 ੫ ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
ख़ुदावन्द सिय्यून में से तुझ को बरकत दे, और तू उम्र भर येरूशलेम की भलाई देखे।
6 ੬ ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।
बल्कि तू अपने बच्चों के बच्चे देखे। इस्राईल की सलामती हो!