< ਜ਼ਬੂਰ 129 >
1 ੧ ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,
Canticum graduum. [Sæpe expugnaverunt me a juventute mea, dicat nunc Israël;
2 ੨ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!
sæpe expugnaverunt me a juventute mea: etenim non potuerunt mihi.
3 ੩ ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
Supra dorsum meum fabricaverunt peccatores; prolongaverunt iniquitatem suam.
4 ੪ ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ ।
Dominus justus concidit cervices peccatorum.
5 ੫ ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!
Confundantur, et convertantur retrorsum omnes qui oderunt Sion.
6 ੬ ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
Fiant sicut fœnum tectorum, quod priusquam evellatur exaruit:
7 ੭ ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
de quo non implevit manum suam qui metit, et sinum suum qui manipulos colligit.
8 ੮ ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”
Et non dixerunt qui præteribant: Benedictio Domini super vos. Benediximus vobis in nomine Domini.]