< ਜ਼ਬੂਰ 13 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
Wɔde ma dwomkyerɛfoɔ. Dawid dwom. Ao, Awurade, ɛnkɔsi da bɛn? Wo werɛ bɛfiri me afebɔɔ anaa? Ɛnkɔsi da bɛn na wode wʼanim bɛhinta me?
2 ੨ ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
Ɛnkɔsi da bɛn na mene mʼadwendwene bɛdi apereapereɛ na awerɛhoɔ ahyɛ mʼakoma mu daa? Mʼatamfoɔ nni me so nkonim nkɔsi da bɛn?
3 ੩ ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
Te wʼani hwɛ me na bua me, Ao, Awurade, me Onyankopɔn. Ma mʼani so nyɛ hann, na manna owuo nna.
4 ੪ ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
Me ɔtamfoɔ bɛka sɛ, “Madi ne so nkonim.” Na mʼahohiahiafoɔ bɛdi ahurisie ɛberɛ a mahwe ase.
5 ੫ ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
Nanso mede me ho to wo dɔ a ɛnsa da no so; mʼakoma di ahurisie wɔ wo nkwagyeɛ mu.
6 ੬ ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।
Mɛto dwom ama Awurade, ɛfiri sɛ ɔne me adi no yie.