< ਜ਼ਬੂਰ 131 >

1 ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
A song of ascents. Of David. O Lord, my heart is not haughty, my eyes are not lofty, I walk not among great things, things too wonderful for me.
2 ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
Yes, I have soothed and stilled myself, like a young child on his mother’s lap; like a young child am I.
3 ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
O Israel, hope in the Lord from now and for evermore.

< ਜ਼ਬੂਰ 131 >