< ਜ਼ਬੂਰ 131 >
1 ੧ ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
A Song of the Ascents, by David. Jehovah, my heart hath not been haughty, Nor have mine eyes been high, Nor have I walked in great things, And in things too wonderful for me.
2 ੨ ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
Have I not compared, and kept silent my soul, As a weaned one by its mother? As a weaned one by me [is] my soul.
3 ੩ ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
Israel doth wait on Jehovah, From henceforth, and unto the age!