< ਜ਼ਬੂਰ 132 >
1 ੧ ਯਾਤਰਾ ਦਾ ਗੀਤ ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,
Grádicsok éneke. Emlékezzél meg, Uram, Dávid minden nyomorúságáról;
2 ੨ ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,
A ki megesküdt az Úrnak, fogadást tőn a Jákób Istenének:
3 ੩ ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
Nem megyek be sátoros házamba, nem hágok fel háló-nyoszolyámba;
4 ੪ ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
Nem bocsátok álmot szemeimre s pilláimra szendert;
5 ੫ ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!
Míg helyet nem találok az Úrnak, Jákób Istenének hajlékot!
6 ੬ ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
Ímé, hallottunk róla Efratában; rátaláltunk Jaar térségein:
7 ੭ ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
Hadd menjünk be az ő hajlékaiba, boruljunk le lábainak zsámolyához!
8 ੮ ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
Indulj Uram, a te nyugvóhelyedre: te és a te hatalmadnak ládája!
9 ੯ ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,
Papjaid öltözködjenek igazságba, kegyeltjeid pedig örvendezzenek!
10 ੧੦ ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!
Dávidért, a te szolgádért, ne fordulj el felkented színétől!
11 ੧੧ ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
Hűséget esküdött az Úr Dávidnak, nem tér el attól: Ágyékod gyümölcsét ültetem székedbe;
12 ੧੨ ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।
Ha megtartják fiaid szövetségemet és bizonyságomat, a melyekre megtanítom őket, fiaik is mindörökké székedben ülnek.
13 ੧੩ ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।
Mert a Siont választotta ki az Úr, azt szerette meg magának lakhelyül:
14 ੧੪ ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
Ez lesz nyugovóhelyem örökre; itt lakozom, mert ezt szeretem;
15 ੧੫ ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
Eleséggel megáldom gazdagon, szegényeit jóltartom kenyérrel;
16 ੧੬ ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!
Papjait meg felruházom szabadítással, és vígan örvendeznek kegyeltjei.
17 ੧੭ ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।
Megnövesztem ott Dávidnak hatalmát, szövétneket szerzek az én felkentemnek.
18 ੧੮ ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ।
Ellenségeire szégyent borítok, rajta pedig koronája ragyog.