< ਜ਼ਬੂਰ 135 >

1 ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
你們要讚美耶和華! 你們要讚美耶和華的名! 耶和華的僕人站在耶和華殿中; 站在我們上帝殿院中的,你們要讚美他!
2 ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,
3 ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
你們要讚美耶和華! 耶和華本為善; 要歌頌他的名, 因為這是美好的。
4 ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
耶和華揀選雅各歸自己, 揀選以色列特作自己的子民。
5 ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
原來我知道耶和華為大, 也知道我們的主超乎萬神之上。
6 ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
耶和華在天上,在地下, 在海中,在一切的深處, 都隨自己的意旨而行。
7 ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
他使雲霧從地極上騰, 造電隨雨而閃, 從府庫中帶出風來。
8 ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
他將埃及頭生的, 連人帶牲畜都擊殺了。
9 ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
埃及啊,他施行神蹟奇事, 在你當中,在法老和他一切臣僕身上。
10 ੧੦ ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
他擊殺許多的民, 又殺戮大能的王,
11 ੧੧ ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
就是亞摩利王西宏和巴珊王噩, 並迦南一切的國王,
12 ੧੨ ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
將他們的地賞賜他的百姓以色列為業。
13 ੧੩ ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!
耶和華啊,你的名存到永遠! 耶和華啊,你可記念的名存到萬代!
14 ੧੪ ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
耶和華要為他的百姓伸冤, 為他的僕人後悔。
15 ੧੫ ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
外邦的偶像是金的,銀的, 是人手所造的;
16 ੧੬ ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
有口卻不能言, 有眼卻不能看,
17 ੧੭ ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
有耳卻不能聽, 口中也沒有氣息。
18 ੧੮ ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
造他的要和他一樣, 凡靠他的也要如此。
19 ੧੯ ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
以色列家啊,你們要稱頌耶和華! 亞倫家啊,你們要稱頌耶和華!
20 ੨੦ ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
利未家啊,你們要稱頌耶和華! 你們敬畏耶和華的,要稱頌耶和華!
21 ੨੧ ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!
住在耶路撒冷的耶和華 該從錫安受稱頌。 你們要讚美耶和華!

< ਜ਼ਬੂਰ 135 >