< ਜ਼ਬੂਰ 135 >
1 ੧ ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
할렐루야 여호와의 이름을 찬송하라! 여호와의 종들아 찬송하라!
2 ੨ ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,
여호와의 집 우리 하나님의 전정에 섰는 너희여,
3 ੩ ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
여호와를 찬송하라! 여호와는 선하시며 그 이름이 아름다우니 그 이름을 찬양하라!
4 ੪ ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
여호와께서 자기를 위하여 야곱 곧 이스라엘을 자기의 특별한 소유로 택하셨음이로다
5 ੫ ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
내가 알거니와 여호와께서는 광대하시며 우리 모든 신보다 높으시도다
6 ੬ ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
여호와께서 무릇 기뻐하시는 일을 천지와 바다와 모든 깊은 데서 행하셨도다
7 ੭ ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
안개를 땅 끝에서 일으키시며 비를 위하여 번개를 만드시며 바람을 그 곳간에서 내시는도다
8 ੮ ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
저가 애굽의 처음 난 자를 사람부터 짐승까지 치셨도다
9 ੯ ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
애굽이여, 여호와께서 너의 중에 징조와 기사를 보내사 바로와 그 모든 신복에게 임하게 하셨도다
10 ੧੦ ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
저가 많은 나라를 치시고 강한 왕들을 죽이셨나니
11 ੧੧ ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
곧 아모리인의 왕 시혼과 바산 왕 옥과 가나안의 모든 국왕이로다
12 ੧੨ ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
저희의 땅을 기업으로 주시되 자기 백성 이스라엘에게 기업으로 주셨도다
13 ੧੩ ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!
여호와여, 주의 이름이 영원하시니이다 여호와여, 주의 기념이 대대에 이르리이다
14 ੧੪ ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
여호와께서 자기 백성을 판단하시며 그 종들을 긍휼히 여기시리로다
15 ੧੫ ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
열방의 우상은 은, 금이요 사람의 수공물이라
16 ੧੬ ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
입이 있어도 말하지 못하며 눈이 있어도 보지 못하며
17 ੧੭ ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
귀가 있어도 듣지 못하며 그 입에는 아무 기식도 없나니
18 ੧੮ ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
그것을 만든자와 그것을 의지하는 자가 다 그것과 같으리라
19 ੧੯ ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
이스라엘 족속아 여호와를 송축하라! 아론의 족속아 여호와를 송축하라!
20 ੨੦ ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
레위 족속아 여호와를 송축하라! 여호와를 경외하는 너희들아 여호와를 송축하라!
21 ੨੧ ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!
예루살렘에 거하신 여호와는 시온에서 찬송을 받으실지어다! 할렐루야