< ਜ਼ਬੂਰ 136 >
1 ੧ ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
Gloru la Eternulon, ĉar Li estas bona, Ĉar eterna estas Lia boneco.
2 ੨ ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
Gloru la Dion de la dioj, Ĉar eterna estas Lia boneco.
3 ੩ ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
Gloru la Sinjoron de la sinjoroj, Ĉar eterna estas Lia boneco.
4 ੪ ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
La sola faranto de grandaj mirakloj, Ĉar eterna estas Lia boneco;
5 ੫ ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
Kiu saĝege kreis la ĉielon, Ĉar eterna estas Lia boneco;
6 ੬ ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
Kiu etendis la teron super la akvo, Ĉar eterna estas Lia boneco;
7 ੭ ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
Kiu kreis grandajn lumojn, Ĉar eterna estas Lia boneco;
8 ੮ ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
La sunon, por regi en la tago, Ĉar eterna estas Lia boneco;
9 ੯ ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
La lunon kaj la stelojn, por regi en la nokto, Ĉar eterna estas Lia boneco;
10 ੧੦ ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
Kiu batis Egiptujon en ĝiaj unuenaskitoj, Ĉar eterna estas Lia boneco;
11 ੧੧ ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
Kaj elkondukis el ĝia mezo Izraelon, Ĉar eterna estas Lia boneco;
12 ੧੨ ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
Per forta mano kaj etendita brako, Ĉar eterna estas Lia boneco;
13 ੧੩ ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
Kiu fendis la Ruĝan Maron en du partojn, Ĉar eterna estas Lia boneco;
14 ੧੪ ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
Kaj trairigis Izraelon tra ĝi, Ĉar eterna estas Lia boneco;
15 ੧੫ ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
Kaj enĵetis Faraonon kaj lian militistaron en la Ruĝan Maron, Ĉar eterna estas Lia boneco;
16 ੧੬ ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
Kiu kondukis Sian popolon tra la dezerto, Ĉar eterna estas Lia boneco;
17 ੧੭ ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
Kiu batis grandajn reĝojn, Ĉar eterna estas Lia boneco;
18 ੧੮ ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
Kaj mortigis reĝojn potencajn, Ĉar eterna estas Lia boneco;
19 ੧੯ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
Siĥonon, reĝon de la Amoridoj, Ĉar eterna estas Lia boneco;
20 ੨੦ ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,
Kaj Ogon, reĝon de Baŝan, Ĉar eterna estas Lia boneco;
21 ੨੧ ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
Kaj donis ilian landon kiel heredon, Ĉar eterna estas Lia boneco;
22 ੨੨ ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,
Heredon al Lia sklavo Izrael, Ĉar eterna estas Lia boneco;
23 ੨੩ ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
Kiu rememoris nin, kiam ni estis humiligitaj, Ĉar eterna estas Lia boneco;
24 ੨੪ ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
Kaj liberigis nin de niaj premantoj, Ĉar eterna estas Lia boneco;
25 ੨੫ ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
Kiu donas panon al ĉiu karno, Ĉar eterna estas Lia boneco.
26 ੨੬ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।
Gloru la Dion de la ĉielo, Ĉar eterna estas Lia boneco.