< ਜ਼ਬੂਰ 137 >
1 ੧ ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।
Ob rekah Babilonskih, ondi smo sedeli ter jokali, spominjajoč se Sijona.
2 ੨ ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
Na vrbe v deželi obesili smo strune svoje,
3 ੩ ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
Dasì so tam hoteli od nas veselih pesmi, ki so nas odpeljavali vjete, in ki so mučili nas govoreč: Pojte nam katero pesmi Sijonskih.
4 ੪ ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?
Kako bi bili peli pesem Gospodovo v tujcev deželi?
5 ੫ ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,
Če pozabim tebe, Jeruzalem, pozabi naj se desnica moja.
6 ੬ ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
Jezik moj naj se mi prijemlje neba, ako se ne spominjam tebe, ako ne povzdigujem Jeruzalema nad glavo radosti svoje.
7 ੭ ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!
Spomni se, Gospod, zoper Edomejce dneva Jeruzalemskega; kateri so rekli: "Razvalite, razvalite; dokler bode kaj podzidja v njem!"
8 ੮ ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!
Rod Babilonski naj se pokončá; blagor mu, kdor ti bode povrnil hudodelstvo, katero si nam storil.
9 ੯ ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।
Blagor, kdor zgrabi in razdrobi otroke tvoje ob skalo!