< ਜ਼ਬੂਰ 138 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
大卫的诗。 我要一心称谢你, 在诸神面前歌颂你。
2 ੨ ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!
我要向你的圣殿下拜, 为你的慈爱和诚实称赞你的名; 因你使你的话显为大, 过于你所应许的。
3 ੩ ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
我呼求的日子,你就应允我, 鼓励我,使我心里有能力。
4 ੪ ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
耶和华啊,地上的君王都要称谢你, 因他们听见了你口中的言语。
5 ੫ ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
他们要歌颂耶和华的作为, 因耶和华大有荣耀。
6 ੬ ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
耶和华虽高,仍看顾低微的人; 他却从远处看出骄傲的人。
7 ੭ ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
我虽行在患难中,你必将我救活; 我的仇敌发怒,你必伸手抵挡他们; 你的右手也必救我。
8 ੮ ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!
耶和华必成全关乎我的事; 耶和华啊,你的慈爱永远长存! 求你不要离弃你手所造的。