< ਜ਼ਬੂਰ 139 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
Господе! Ти ме кушаш и знаш.
2 ੨ ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
Ти знаш кад седам и кад устанем; Ти знаш помисли моје издалека;
3 ੩ ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
Кад ходим и кад се одмарам, Ти си око мене, и све путеве моје видиш.
4 ੪ ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
Још нема речи на језику мом, а Ти, Господе, гле, већ све знаш.
5 ੫ ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
Састраг и спред Ти си ме заклонио, и ставио на ме руку своју.
6 ੬ ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
Чудно је за ме знање Твоје, високо, не могу да га докучим.
7 ੭ ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
Куда бих отишао од духа Твог, и од лица Твог куда бих побегао?
8 ੮ ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! (Sheol )
Да изађем на небо, Ти си онде. Да сиђем у пакао, онде си. (Sheol )
9 ੯ ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
Да се дигнем на крилима од зоре, и преселим се на крај мора:
10 ੧੦ ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
И онде ће ме рука Твоја водити, и држати ме десница Твоја.
11 ੧੧ ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
Да кажем: Да ако ме мрак сакрије; али је и ноћ као видело око мене.
12 ੧੨ ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
Ни мрак неће замрачити од Тебе, и ноћ је светла као дан: мрак је као видело.
13 ੧੩ ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
Јер си Ти створио шта је у мени, саставио си ме у утроби матере моје.
14 ੧੪ ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
Хвалим Те, што сам дивно саздан. Дивна су дела Твоја, и душа моја то зна добро.
15 ੧੫ ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
Ниједна се кост моја није сакрила од Тебе, ако и јесам саздан тајно, откан у дубини земаљској.
16 ੧੬ ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
Заметак мој видеше очи Твоје, у књизи је Твојој све то записано, и дани забележени, кад их још није било ниједног.
17 ੧੭ ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
Како су ми недокучиве помисли Твоје, Боже! Како им је велик број!
18 ੧੮ ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
Да их бројим, више их је него песка. Кад се пробудим, још сам с Тобом.
19 ੧੯ ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
Да хоћеш, Боже, убити безбожника! Крвопије, идите од мене.
20 ੨੦ ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
Они говоре ружно на Тебе; узимају име Твоје узалуд непријатељи Твоји.
21 ੨੧ ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
Зар да не мрзим на оне, који на Те мрзе, Господе, и да се не гадим на оне који устају на Тебе?
22 ੨੨ ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
Пуном мрзошћу мрзим на њих; непријатељи су ми.
23 ੨੩ ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
Окушај ме, Боже, и познај срце моје, испитај ме, и познај помисли моје.
24 ੨੪ ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!
И види јесам ли на злом путу, и води ме на пут вечни.