< ਜ਼ਬੂਰ 14 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
to/for to conduct to/for David to say foolish in/on/with heart his nothing God to ruin to abhor wantonness nothing to make: do good
2 ੨ ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
LORD from heaven to look upon son: child man to/for to see: see there be prudent to seek [obj] God
3 ੩ ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
[the] all to turn aside: turn aside together to corrupt nothing to make: do good nothing also one
4 ੪ ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
not to know all to work evil: wickedness to eat people my to eat food: bread LORD not to call: call to
5 ੫ ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
there to dread dread for God in/on/with generation righteous
6 ੬ ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।
counsel afflicted be ashamed for LORD refuge his
7 ੭ ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!
who? to give: if only! from Zion salvation Israel in/on/with to return: rescue LORD captivity people his to rejoice Jacob to rejoice Israel