< ਜ਼ਬੂਰ 14 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
למנצח לדוד אמר נבל בלבו אין אלהים השחיתו התעיבו עלילה-- אין עשה-טוב
2 ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
יהוה-- משמים השקיף על-בני-אדם לראות היש משכיל-- דרש את-אלהים
3 ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
הכל סר יחדו נאלחו אין עשה-טוב--אין גם-אחד
4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
הלא ידעו כל-פעלי-און אכלי עמי אכלו לחם יהוה לא קראו
5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
שם פחדו פחד כי-אלהים בדור צדיק
6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।
עצת-עני תבישו כי יהוה מחסהו
7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!
מי יתן מציון ישועת ישראל בשוב יהוה שבות עמו יגל יעקב ישמח ישראל

< ਜ਼ਬੂਰ 14 >