< ਜ਼ਬੂਰ 140 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
לַמְנַצֵּ֗חַ מִזְמ֥וֹר לְדָוִֽד׃ חַלְּצֵ֣נִי יְ֭הוָה מֵאָדָ֣ם רָ֑ע מֵאִ֖ישׁ חֲמָסִ֣ים תִּנְצְרֵֽנִי׃
2 ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
אֲשֶׁ֤ר חָשְׁב֣וּ רָע֣וֹת בְּלֵ֑ב כָּל־י֝֗וֹם יָג֥וּרוּ מִלְחָמֽוֹת׃
3 ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
שָֽׁנֲנ֣וּ לְשׁוֹנָם֮ כְּֽמוֹ־נָ֫חָ֥שׁ חֲמַ֥ת עַכְשׁ֑וּב תַּ֖חַת שְׂפָתֵ֣ימוֹ סֶֽלָה׃
4 ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
שָׁמְרֵ֤נִי יְהוָ֨ה ׀ מִ֘ידֵ֤י רָשָׁ֗ע מֵאִ֣ישׁ חֲמָסִ֣ים תִּנְצְרֵ֑נִי אֲשֶׁ֥ר חָ֝שְׁב֗וּ לִדְח֥וֹת פְּעָמָֽי׃
5 ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
טָֽמְנֽוּ־גֵאִ֨ים ׀ פַּ֡ח לִ֗י וַחֲבָלִ֗ים פָּ֣רְשׂוּ רֶ֭שֶׁת לְיַד־מַעְגָּ֑ל מֹקְשִׁ֖ים שָֽׁתוּ־לִ֣י סֶֽלָה׃
6 ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
אָמַ֣רְתִּי לַ֭יהוָה אֵ֣לִי אָ֑תָּה הַאֲזִ֥ינָה יְ֝הוָ֗ה ק֣וֹל תַּחֲנוּנָֽי׃
7 ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
יְהֹוִ֣ה אֲ֭דֹנָי עֹ֣ז יְשׁוּעָתִ֑י סַכֹּ֥תָה לְ֝רֹאשִׁ֗י בְּי֣וֹם נָֽשֶׁק׃
8 ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
אַל־תִּתֵּ֣ן יְ֭הוָה מַאֲוַיֵּ֣י רָשָׁ֑ע זְמָמ֥וֹ אַל־תָּ֝פֵ֗ק יָר֥וּמוּ סֶֽלָה׃
9 ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
רֹ֥אשׁ מְסִבָּ֑י עֲמַ֖ל שְׂפָתֵ֣ימוֹ יכסומו׃
10 ੧੦ ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
ימיטו עֲלֵיהֶ֗ם גֶּֽחָ֫לִ֥ים בָּאֵ֥שׁ יַפִּלֵ֑ם בְּ֝מַהֲמֹר֗וֹת בַּֽל־יָקֽוּמוּ׃
11 ੧੧ ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
אִ֥ישׁ לָשׁוֹן֮ בַּל־יִכּ֪וֹן בָּ֫אָ֥רֶץ אִישׁ־חָמָ֥ס רָ֑ע יְ֝צוּדֶ֗נּוּ לְמַדְחֵפֹֽת׃
12 ੧੨ ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
ידעת כִּֽי־יַעֲשֶׂ֣ה יְ֭הוָה דִּ֣ין עָנִ֑י מִ֝שְׁפַּ֗ט אֶבְיֹנִֽים׃
13 ੧੩ ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।
אַ֣ךְ צַ֭דִּיקִים יוֹד֣וּ לִשְׁמֶ֑ךָ יֵשְׁב֥וּ יְ֝שָׁרִ֗ים אֶת־פָּנֶֽיךָ׃

< ਜ਼ਬੂਰ 140 >