< ਜ਼ਬੂਰ 140 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
In finem, Psalmus David. Eripe me Domine ab homine malo: a viro iniquo eripe me.
2 ੨ ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
Qui cogitaverunt iniquitates in corde: tota die constituebant prælia.
3 ੩ ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
Acuerunt linguas suas sicut serpentis: venenum aspidum sub labiis eorum.
4 ੪ ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
Custodi me Domine de manu peccatoris: et ab hominibus iniquis eripe me. Qui cogitaverunt supplantare gressus meos:
5 ੫ ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
absconderunt superbi laqueum mihi: Et funes extenderunt in laqueum: iuxta iter scandalum posuerunt mihi.
6 ੬ ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
Dixi Domino: Deus meus es tu: exaudi Domine vocem deprecationis meæ.
7 ੭ ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
Domine, Domine virtus salutis meæ: obumbrasti super caput meum in die belli:
8 ੮ ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
Ne tradas me Domine a desiderio meo peccatori: cogitaverunt contra me, ne derelinquas me, ne forte exaltentur.
9 ੯ ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
Caput circuitus eorum: labor labiorum ipsorum operiet eos.
10 ੧੦ ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
Cadent super eos carbones, in ignem deiicies eos: in miseriis non subsistent.
11 ੧੧ ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
Vir linguosus non dirigetur in terra: virum iniustum mala capient in interitu.
12 ੧੨ ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
Cognovi quia faciet Dominus iudicium inopis: et vindictam pauperum.
13 ੧੩ ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।
Verumtamen iusti confitebuntur nomini tuo: et habitabunt recti cum vultu tuo.