< ਜ਼ਬੂਰ 141 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!
Psaume de David.
2 ੨ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।
Que ma prière soit dirigée comme un encens en votre présence: que l’élévation de mes mains soit un sacrifice du soir.
3 ੩ ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
Mettez, Seigneur, une garde à ma bouche, et une porte autour de mes lèvres.
4 ੪ ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
N’inclinez pas mon cœur à des paroles de malice, pour prétexter des excuses à mes péchés,
5 ੫ ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
Le juste me reprendra dans sa bonté, et il me corrigera; mais l’huile d’un pécheur ne parfumera pas ma tête.
6 ੬ ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
Attachés à une pierre, leurs juges ont été précipités. Ils écouteront mes paroles, parce qu’elles sont puissantes;
7 ੭ ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। (Sheol )
Comme une terre compacte, rompue par le soc, se répand sur la terre, (Sheol )
8 ੮ ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
Parce que vers vous, Seigneur, Seigneur, se sont élevés mes yeux; qu’en vous j’ai espéré, ne m’ôtez pas mon âme.
9 ੯ ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
Gardez-moi du lacs qu’ils m’ont dressé, et des pierres d’achoppement de ceux qui opèrent l’iniquité.
10 ੧੦ ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!
Les pécheurs tomberont dans son filet: pour moi, je suis seul, jusqu’à ce que je passe.