< ਜ਼ਬੂਰ 142 >
1 ੧ ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
Eine Unterweisung Davids zu beten, da er in der Höhle war. Ich schreie zum HERRN mit meiner Stimme; ich flehe dem HERRN mit meiner Stimme;
2 ੨ ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
ich schütte meine Rede vor ihm aus und zeige an vor ihm meine Not.
3 ੩ ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
Wenn mein Geist in Ängsten ist, so nimmst du dich meiner an. Sie legen mir Stricke auf dem Wege, da ich auf gehe.
4 ੪ ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
Schaue zur Rechten, und siehe, da will mich niemand kennen. Ich kann nicht entfliehen; niemand nimmt sich meiner Seele an.
5 ੫ ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
HERR, zu dir schreie ich und sage: Du bist meine Zuversicht, mein Teil im Lande der Lebendigen.
6 ੬ ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
Merke auf meine Klage, denn ich werde sehr geplagt; errette mich von meinen Verfolgern, denn sie sind mir zu mächtig.
7 ੭ ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।