< ਜ਼ਬੂਰ 142 >

1 ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
משכיל לדוד בהיותו במערה תפלה ב קולי אל-יהוה אזעק קולי אל-יהוה אתחנן
2 ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
אשפך לפניו שיחי צרתי לפניו אגיד
3 ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
בהתעטף עלי רוחי-- ואתה ידעת נתיבתי בארח-זו אהלך-- טמנו פח לי
4 ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
הביט ימין וראה-- ואין-לי מכיר אבד מנוס ממני אין דורש לנפשי
5 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
זעקתי אליך יהוה אמרתי אתה מחסי חלקי בארץ החיים
6 ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
הקשיבה אל-רנתי-- כי-דלותי-מאד הצילני מרדפי-- כי אמצו ממני
7 ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।
הוציאה ממסגר נפשי-- להודות את-שמך בי יכתרו צדיקים-- כי תגמל עלי

< ਜ਼ਬੂਰ 142 >