< ਜ਼ਬੂਰ 143 >

1 ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!
מִזְמֹ֗ור לְדָ֫וִ֥ד יְהוָ֤ה ׀ שְׁמַ֬ע תְּפִלָּתִ֗י הַאֲזִ֥ינָה אֶל־תַּחֲנוּנַ֑י בֶּאֱמֻנָתְךָ֥ עֲ֝נֵ֗נִי בְּצִדְקָתֶֽךָ׃
2 ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ।
וְאַל־תָּבֹ֣וא בְ֭מִשְׁפָּט אֶת־עַבְדֶּ֑ךָ כִּ֤י לֹֽא־יִצְדַּ֖ק לְפָנֶ֣יךָ כָל־חָֽי׃
3 ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!
כִּ֥י רָ֘דַ֤ף אֹויֵ֨ב ׀ נַפְשִׁ֗י דִּכָּ֣א לָ֭אָרֶץ חַיָּתִ֑י הֹושִׁיבַ֥נִי בְ֝מַחֲשַׁכִּ֗ים כְּמֵתֵ֥י עֹולָֽם׃
4 ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।
וַתִּתְעַטֵּ֣ף עָלַ֣י רוּחִ֑י בְּ֝תֹוכִ֗י יִשְׁתֹּומֵ֥ם לִבִּֽי׃
5 ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।
זָ֘כַ֤רְתִּי יָמִ֨ים ׀ מִקֶּ֗דֶם הָגִ֥יתִי בְכָל־פָּעֳלֶ֑ךָ בְּֽמַעֲשֵׂ֖ה יָדֶ֣יךָ אֲשֹׂוחֵֽחַ׃
6 ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
פֵּרַ֣שְׂתִּי יָדַ֣י אֵלֶ֑יךָ נַפְשִׁ֓י ׀ כְּאֶֽרֶץ־עֲיֵפָ֖ה לְךָ֣ סֶֽלָה׃
7 ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
מַ֘הֵ֤ר עֲנֵ֨נִי ׀ יְהוָה֮ כָּלְתָ֪ה ר֫וּחִ֥י אַל־תַּסְתֵּ֣ר פָּנֶ֣יךָ מִמֶּ֑נִּי וְ֝נִמְשַׁ֗לְתִּי עִם־יֹ֥רְדֵי בֹֽור׃
8 ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
הַשְׁמִ֘יעֵ֤נִי בַבֹּ֨קֶר ׀ חַסְדֶּךָ֮ כִּֽי־בְךָ֪ בָ֫טָ֥חְתִּי הֹודִיעֵ֗נִי דֶּֽרֶךְ־ז֥וּ אֵלֵ֑ךְ כִּֽי־אֵ֝לֶיךָ נָשָׂ֥אתִי נַפְשִֽׁי׃
9 ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
הַצִּילֵ֖נִי מֵאֹיְבַ֥י ׀ יְהוָ֗ה אֵלֶ֥יךָ כִסִּֽתִי׃
10 ੧੦ ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
לַמְּדֵ֤נִי ׀ לַֽעֲשֹׂ֣ות רְצֹונֶךָ֮ כִּֽי־אַתָּ֪ה אֱלֹ֫והָ֥י רוּחֲךָ֥ טֹובָ֑ה תַּ֝נְחֵ֗נִי בְּאֶ֣רֶץ מִישֹֽׁור׃
11 ੧੧ ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
לְמַֽעַן־שִׁמְךָ֣ יְהוָ֣ה תְּחַיֵּ֑נִי בְּצִדְקָתְךָ֓ ׀ תֹוצִ֖יא מִצָּרָ֣ה נַפְשִֽׁי׃
12 ੧੨ ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।
וּֽבְחַסְדְּךָ֮ תַּצְמִ֪ית אֹ֫יְבָ֥י וְֽ֭הַאֲבַדְתָּ כָּל־צֹרֲרֵ֣י נַפְשִׁ֑י כִּ֝֗י אֲנִ֣י עַבְדֶּֽךָ׃

< ਜ਼ਬੂਰ 143 >