< ਜ਼ਬੂਰ 143 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!
Gospode, usliši molitvu moju, primi moljenje moje po istini svojoj, usliši me po pravdi svojoj.
2 ੨ ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ।
I ne idi na sud sa slugom svojim, jer se neæe opravdati pred tobom niko živ.
3 ੩ ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!
Neprijatelj goni dušu moju, gazi u prah život moj, posaðuje me u mrak, kao davno pomrle.
4 ੪ ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।
Trne u meni duh moj, nestaje u meni srca mojega.
5 ੫ ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।
Pominjem dane stare, prebrajam sve poslove tvoje, razmišljam o djelima ruku tvojih.
6 ੬ ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
Pružam k tebi ruke svoje; duša je moja kao suha zemlja pred tobom.
7 ੭ ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
Pohitaj, usliši me; Gospode, nestaje duha mojega, nemoj odvratiti lica svojega od mene; jer æu biti kao oni koji odlaze u grob.
8 ੮ ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
Rano mi javi milost svoju, jer se u tebe uzdam. Pokaži mi put, kojim da idem, jer k tebi podižem dušu svoju.
9 ੯ ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
Izbavi me od neprijatelja mojih, Gospode, k tebi pritjeèem.
10 ੧੦ ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
Nauèi me tvoriti volju tvoju, jer si ti Bog moj; duh tvoj blagi neka me vodi po stazi pravoj.
11 ੧੧ ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
Imena radi svojega, Gospode, oživi me, po pravdi svojoj izvedi iz muke dušu moju.
12 ੧੨ ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।
I po milosti svojoj istrijebi neprijatelje moje, i pogubi sve koji muèe dušu moju, jer sam tvoj sluga.