< ਜ਼ਬੂਰ 144 >
1 ੧ ਦਾਊਦ ਦਾ ਭਜਨ। ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
[By David.] Blessed be the LORD, my Rock, who teaches my hands to war, and my fingers to battle:
2 ੨ ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
my loving kindness, my fortress, my high tower, my deliverer, my shield, and he in whom I take refuge; who subdues peoples under me.
3 ੩ ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?
LORD, what is man, that you care for him? Or the son of man, that you think of him?
4 ੪ ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
Man is like a breath. His days are like a shadow that passes away.
5 ੫ ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
Part your heavens, LORD, and come down. Touch the mountains, and they will smoke.
6 ੬ ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
Throw out lightning, and scatter them. Send out your arrows, and rout them.
7 ੭ ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
Stretch out your hand from above, rescue me, and deliver me out of great waters, out of the hands of foreigners;
8 ੮ ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
whose mouths speak deceit, Whose right hand is a right hand of falsehood.
9 ੯ ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
I will sing a new song to you, God. On a ten-stringed lyre, I will sing praises to you.
10 ੧੦ ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
You are he who gives salvation to kings, who rescues David, his servant, from the deadly sword.
11 ੧੧ ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
Rescue me, and deliver me out of the hands of foreigners, whose mouths speak deceit, whose right hand is a right hand of falsehood.
12 ੧੨ ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
Then our sons will be like well-nurtured plants, our daughters like pillars carved to adorn a palace.
13 ੧੩ ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
Our storehouses are full, filled with all kinds of provision. Our sheep bring forth thousands and ten thousands in our fields.
14 ੧੪ ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
Our oxen will pull heavy loads. There is no breaking in, and no going away, and no outcry in our streets.
15 ੧੫ ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!
Blessed are the people who are in such a situation. Blessed are the people whose God is the LORD.