< ਜ਼ਬੂਰ 145 >

1 ਉਸਤਤ: ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
תְּהִלָּה לְדָוִד אֲרוֹמִמְךָ אֱלוֹהַי הַמֶּלֶךְ וַאֲבָרְכָה שִׁמְךָ לְעוֹלָם וָעֶֽד׃
2 ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
בְּכׇל־יוֹם אֲבָֽרְכֶךָּ וַאֲהַֽלְלָה שִׁמְךָ לְעוֹלָם וָעֶֽד׃
3 ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
גָּדוֹל יְהֹוָה וּמְהֻלָּל מְאֹד וְלִגְדֻלָּתוֹ אֵין חֵֽקֶר׃
4 ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
דּוֹר לְדוֹר יְשַׁבַּח מַעֲשֶׂיךָ וּגְבוּרֹתֶיךָ יַגִּֽידוּ׃
5 ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ ।
הֲדַר כְּבוֹד הוֹדֶךָ וְדִבְרֵי נִפְלְאֹתֶיךָ אָשִֽׂיחָה׃
6 ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।
וֶעֱזוּז נֽוֹרְאֹתֶיךָ יֹאמֵרוּ (וגדלותיך) [וּגְדֻלָּתְךָ] אֲסַפְּרֶֽנָּה׃
7 ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
זֵכֶר רַב־טוּבְךָ יַבִּיעוּ וְצִדְקָתְךָ יְרַנֵּֽנוּ׃
8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
חַנּוּן וְרַחוּם יְהֹוָה אֶרֶךְ אַפַּיִם וּגְדׇל־חָֽסֶד׃
9 ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
טוֹב־יְהֹוָה לַכֹּל וְרַחֲמָיו עַל־כׇּל־מַעֲשָֽׂיו׃
10 ੧੦ ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
יוֹדוּךָ יְהֹוָה כׇּל־מַעֲשֶׂיךָ וַחֲסִידֶיךָ יְבָרְכֽוּכָה׃
11 ੧੧ ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
כְּבוֹד מַלְכוּתְךָ יֹאמֵרוּ וּגְבוּרָתְךָ יְדַבֵּֽרוּ׃
12 ੧੨ ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
לְהוֹדִיעַ ׀ לִבְנֵי הָאָדָם גְּבוּרֹתָיו וּכְבוֹד הֲדַר מַלְכוּתֽוֹ׃
13 ੧੩ ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
מַֽלְכוּתְךָ מַלְכוּת כׇּל־עֹלָמִים וּמֶֽמְשַׁלְתְּךָ בְּכׇל־דּוֹר וָדֹֽר׃
14 ੧੪ ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
סוֹמֵךְ יְהֹוָה לְכׇל־הַנֹּפְלִים וְזוֹקֵף לְכׇל־הַכְּפוּפִֽים׃
15 ੧੫ ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
עֵֽינֵי־כֹל אֵלֶיךָ יְשַׂבֵּרוּ וְאַתָּה נֽוֹתֵן־לָהֶם אֶת־אׇכְלָם בְּעִתּֽוֹ׃
16 ੧੬ ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
פּוֹתֵחַ אֶת־יָדֶךָ וּמַשְׂבִּיעַ לְכׇל־חַי רָצֽוֹן׃
17 ੧੭ ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
צַדִּיק יְהֹוָה בְּכׇל־דְּרָכָיו וְחָסִיד בְּכׇל־מַעֲשָֽׂיו׃
18 ੧੮ ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
קָרוֹב יְהֹוָה לְכׇל־קֹרְאָיו לְכֹל אֲשֶׁר יִקְרָאֻהוּ בֶֽאֱמֶֽת׃
19 ੧੯ ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
רְצוֹן־יְרֵאָיו יַעֲשֶׂה וְֽאֶת־שַׁוְעָתָם יִשְׁמַע וְיוֹשִׁיעֵֽם׃
20 ੨੦ ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
שׁוֹמֵר יְהֹוָה אֶת־כׇּל־אֹהֲבָיו וְאֵת כׇּל־הָרְשָׁעִים יַשְׁמִֽיד׃
21 ੨੧ ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!
תְּהִלַּת יְהֹוָה יְֽדַבֶּר ־ פִּי וִיבָרֵךְ כׇּל־בָּשָׂר שֵׁם קׇדְשׁוֹ לְעוֹלָם וָעֶֽד׃

< ਜ਼ਬੂਰ 145 >