< ਜ਼ਬੂਰ 145 >
1 ੧ ਉਸਤਤ: ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
(다윗의 찬송 시) 왕이신 나의 하나님이여, 내가 주를 높이고 영원히 주의 이름을 송축하리이다
2 ੨ ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
내가 날마다 주를 송축하며 영영히 주의 이름을 송축하리이다
3 ੩ ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
여호와는 광대하시니 크게 찬양할 것이라 그의 광대하심을 측량치 못하리로다
4 ੪ ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
대대로 주의 행사를 크게 칭송하며 주의 능한 일을 선포하리로다
5 ੫ ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ ।
주의 존귀하고 영광스러운 위엄과 주의 기사를 나는 묵상하리이다
6 ੬ ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।
사람들은 주의 두려운 일의 세력을 말할 것이요 나도 주의 광대하심을 선포하리이다
7 ੭ ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
저희가 주의 크신 은혜를 기념하여 말하며 주의 의를 노래하리이다
8 ੮ ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
여호와는 은혜로우시며, 자비하시며, 노하기를 더디하시며, 인자하심이 크시도다
9 ੯ ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
여호와께서는 만유를 선대하시며 그 지으신 모든 것에 긍휼을 베푸시는도다
10 ੧੦ ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
여호와여, 주의 지으신 모든 것이 주께 감사하며 주의 성도가 주를 송축하리이다
11 ੧੧ ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
저희가 주의 나라의 영광을 말하며 주의 능을 일러서
12 ੧੨ ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
주의 능하신 일과 주의 나라의 위엄의 영광을 인생에게 알게 하리이다
13 ੧੩ ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
주의 나라는 영원한 나라이니 주의 통치는 대대에 이르리이다
14 ੧੪ ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
여호와께서는 모든 넘어지는 자를 붙드시며 비굴한 자를 일으키시는도다
15 ੧੫ ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
중생의 눈이 주를 앙망하오니 주는 때를 따라 저희에게 식물을 주시며
16 ੧੬ ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
손을 펴사 모든 생물의 소원을 만족케 하시나이다
17 ੧੭ ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
여호와께서는 그 모든 행위에 의로우시며 그 모든 행사에 은혜로우시도다
18 ੧੮ ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
여호와께서는 자기에게 간구하는 모든 자 곧 진실하게 간구하는 모든 자에게 가까이 하시는도다
19 ੧੯ ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
저는 자기를 경외하는 자의 소원을 이루시며 또 저희 부르짖음을 들으사 구원하시리로다
20 ੨੦ ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
여호와께서 자기를 사랑하는 자는 다 보호하시고 악인은 다 멸하시리로다
21 ੨੧ ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!
내 입이 여호와의 영예를 말하며 모든 육체가 그의 성호를 영영히 송축할지로다!