< ਜ਼ਬੂਰ 146 >
1 ੧ ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
Хвали, душе моя, Господа:
2 ੨ ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
восхвалю Господа в животе моем, пою Богу моему, дондеже есмь.
3 ੩ ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
Не надейтеся на князи, на сыны человеческия, в нихже несть спасения.
4 ੪ ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
Изыдет дух его, и возвратится в землю свою: в той день погибнут вся помышления его.
5 ੫ ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
Блажен, емуже Бог Иаковль помощник его, упование его на Господа Бога своего,
6 ੬ ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
сотворшаго небо и землю, море, и вся, яже в них: хранящаго истину в век,
7 ੭ ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
творящаго суд обидимым, дающаго пищу алчущым. Господь решит окованныя:
8 ੮ ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
Господь умудряет слепцы: Господь возводит низверженныя: Господь любит праведники.
9 ੯ ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
Господь хранит пришелцы, сира и вдову приимет, и путь грешных погубит.
10 ੧੦ ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!
Воцарится Господь во век, Бог твой, Сионе, в род и род.