< ਜ਼ਬੂਰ 146 >

1 ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
Aleluja! Hvali, duša moja, Gospoda.
2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
Hvalil bodem Gospoda v življenji svojem; prepeval bodem Bogu svojemu, dokler bodem.
3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
Ne imejte zaupanja v prvake, v sina človeškega, pri katerem ni blaginje.
4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
Duh njegov izide, povrne se v zemljo svojo; isti dan minejo misli njegove.
5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
Blagor, komur je na pomoč Bog mogočni Jakobov; katerega nada je v Gospodu, njegovem Bogu,
6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
Kateri je naredil nebesa in zemljo, morje in kar je v njiju, kateri hrani zvestobo vekomaj.
7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
Kateri dela pravico zatiranim, hrane daje lačnim, Gospod oprašča jetnike.
8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
Gospod odpira očí slepim, Gospod vzdiguje potrte, Gospod ljubi pravične.
9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
Gospod brani tujce, siroto in vdovo podpira; pot pa hudobnih razdira.
10 ੧੦ ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!
Vladal bode Gospod vekomaj; Bog tvoj, o Sijon, od roda do roda. Aleluja!

< ਜ਼ਬੂਰ 146 >