< ਜ਼ਬੂਰ 147 >
1 ੧ ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
Praise ye the Lord, because psalm is good: to our God be joyful and comely praise.
2 ੨ ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
The Lord buildeth up Jerusalem: he will gather together the dispersed of Israel.
3 ੩ ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
Who healeth the broken of heart, and bindeth up their bruises.
4 ੪ ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
Who telleth the number of the stars: and calleth them all by their names.
5 ੫ ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
Great is our Lord, and great is his power: and of his wisdom there is no number.
6 ੬ ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
The Lord lifteth up the meek, and bringeth the wicked down even to the ground.
7 ੭ ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
Sing ye to the Lord with praise: sing to our God upon the harp.
8 ੮ ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
Who covereth the heaven with clouds, and prepareth rain for the earth. Who maketh grass to grow on the mountains, and herbs for the service of men.
9 ੯ ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
Who giveth to beasts their food: and to the young ravens that call upon him.
10 ੧੦ ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
He shall not delight in the strength of the horse: nor take pleasure in the legs of a man.
11 ੧੧ ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
The Lord taketh pleasure in them that fear him: and in them that hope in his mercy.
12 ੧੨ ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
Praise the Lord, O Jerusalem: praise thy God, O Sion.
13 ੧੩ ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
Because he hath strengthened the bolts of thy gates, he hath blessed thy children within thee.
14 ੧੪ ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
Who hath placed peace in thy borders: and filleth thee with the fat of corn.
15 ੧੫ ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
Who sendeth forth his speech to the earth: his word runneth swiftly.
16 ੧੬ ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
Who giveth snow like wool: scattereth mists like ashes.
17 ੧੭ ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
He sendeth his crystal like morsels: who shall stand before the face of his cold?
18 ੧੮ ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
He shall send out his word, and shall melt them: his wind shall blow, and the waters shall run.
19 ੧੯ ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
Who declareth his word to Jacob: his justices and his judgments to Israel.
20 ੨੦ ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
He hath not done in like manner to every nation: and his judgments he hath not made manifest to them. Alleluia.