< ਜ਼ਬੂਰ 147 >
1 ੧ ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
PRAISE ye the Lord: for it is good to sing praises unto our God; for it is pleasant; and praise is comely.
2 ੨ ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
The Lord doth build up Jerusalem: he gathereth together the outcasts of Israel.
3 ੩ ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
He healeth the broken in heart, and bindeth up their wounds.
4 ੪ ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
He telleth the number of the stars; he calleth them all by their names.
5 ੫ ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
Great is our Lord, and of great power: his understanding is infinite.
6 ੬ ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
The Lord lifteth up the meek: he casteth the wicked down to the ground.
7 ੭ ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
Sing unto the Lord with thanksgiving; sing praise upon the harp unto our God:
8 ੮ ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
Who covereth the heaven with clouds, who prepareth rain for the earth, who maketh grass to grow upon the mountains.
9 ੯ ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
He giveth to the beast his food, and to the young ravens which cry.
10 ੧੦ ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
He delighteth not in the strength of the horse: he taketh not pleasure in the legs of a man.
11 ੧੧ ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
The Lord taketh pleasure in them that fear him, in those that hope in his mercy.
12 ੧੨ ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
Praise the Lord, O Jerusalem; praise thy God, O Zion.
13 ੧੩ ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
For he hath strengthened the bars of thy gates; he hath blessed thy children within thee.
14 ੧੪ ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
He maketh peace in thy borders, and filleth thee with the finest of the wheat.
15 ੧੫ ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
He sendeth forth his commandment upon earth: his word runneth very swiftly.
16 ੧੬ ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
He giveth snow like wool: he scattereth the hoarfrost like ashes.
17 ੧੭ ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
He casteth forth his ice like morsels: who can stand before his cold?
18 ੧੮ ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
He sendeth out his word, and melteth them: he causeth his wind to blow, and the waters flow.
19 ੧੯ ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
He sheweth his word unto Jacob, his statutes and his judgments unto Israel.
20 ੨੦ ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
He hath not dealt so with any nation: and as for his judgments, they have not known them. Praise ye the Lord.