< ਜ਼ਬੂਰ 147 >

1 ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
Praise ye Jah! For [it is] good to praise our God, For pleasant — comely [is] praise.
2 ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
Building Jerusalem [is] Jehovah, The driven away of Israel He gathereth.
3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
Who is giving healing to the broken of heart, And is binding up their griefs.
4 ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
Appointing the number of the stars, To all them He giveth names.
5 ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
Great [is] our Lord, and abundant in power, Of His understanding there is no narration.
6 ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
Jehovah is causing the meek to stand, Making low the wicked unto the earth.
7 ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
Answer ye to Jehovah with thanksgiving, Sing ye to our God with a harp.
8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
Who is covering the heavens with clouds, Who is preparing for the earth rain, Who is causing grass to spring up [on] mountains,
9 ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
Giving to the beast its food, To the young of the ravens that call.
10 ੧੦ ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
Not in the might of the horse doth He delight, Not in the legs of a man is He pleased.
11 ੧੧ ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
Jehovah is pleased with those fearing Him, With those waiting for His kindness.
12 ੧੨ ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
Glorify, O Jerusalem, Jehovah, Praise thy God, O Zion.
13 ੧੩ ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
For He did strengthen the bars of thy gates, He hath blessed thy sons in thy midst.
14 ੧੪ ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
Who is making thy border peace, [With] the fat of wheat He satisfieth Thee.
15 ੧੫ ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
Who is sending forth His saying [on] earth, Very speedily doth His word run.
16 ੧੬ ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
Who is giving snow like wool, Hoar-frost as ashes He scattereth.
17 ੧੭ ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
Casting forth His ice like morsels, Before His cold who doth stand?
18 ੧੮ ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
He sendeth forth His word and melteth them, He causeth His wind to blow — the waters flow.
19 ੧੯ ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
Declaring His words to Jacob, His statutes and His judgments to Israel.
20 ੨੦ ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
He hath not done so to any nation, As to judgments, they have not known them. Praise ye Jah!

< ਜ਼ਬੂਰ 147 >