< ਜ਼ਬੂਰ 148 >
1 ੧ ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
Aleluja! Hvalite Jahvu s nebesa, hvalite ga u visinama!
2 ੨ ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
Hvalite ga, svi anđeli njegovi, hvalite ga, sve vojske njegove!
3 ੩ ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!
Hvalite ga, sunce i mjeseče, hvalite ga, sve zvijezde svjetlosne!
4 ੪ ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
Hvalite ga, nebesa nebeska, i vode nad svodom nebeskim!
5 ੫ ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
Neka hvale ime Jahvino jer on zapovjedi i postadoše.
6 ੬ ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
Postavi ih zauvijek i dovijeka po zakonu koji neće proći.
7 ੭ ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
Hvalite Jahvu sa zemlje, nemani morske i svi bezdani!
8 ੮ ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
Ognju i grÓade, sniježe i maglo, olujni vjetre, što riječ njegovu izvršavaš!
9 ੯ ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
Gore i svi brežuljci, plodonosna stabla i svi cedrovi!
10 ੧੦ ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
Zvijeri i sve životinje, gmizavci i ptice krilate!
11 ੧੧ ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
Zemaljski kraljevi i svi narodi, knezovi i suci zemaljski!
12 ੧੨ ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
Mladići i djevojke, starci s djecom zajedno:
13 ੧੩ ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
nek' svi hvale ime Jahvino, jer jedino je njegovo ime uzvišeno! Njegovo veličanstvo zemlju i nebo nadvisuje,
14 ੧੪ ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!
on podiže snagu svom narodu, on proslavlja svete svoje, sinove Izraelove - narod njemu blizak. Aleluja!