< ਜ਼ਬੂਰ 148 >

1 ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
Аллилуия. Хвалите Господа с небес, хвалите Его в вышних.
2 ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
Хвалите Его, все Ангелы Его, хвалите Его, все воинства Его.
3 ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!
Хвалите Его, солнце и луна, хвалите Его, все звезды света.
4 ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
Хвалите Его, небеса небес и воды, которые превыше небес.
5 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
Да хвалят имя Господа, ибо Он сказал, и они сделались, повелел, и сотворились;
6 ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
поставил их на веки и веки; дал устав, который не прейдет.
7 ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
Хвалите Господа от земли, великие рыбы и все бездны,
8 ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
огонь и град, снег и туман, бурный ветер, исполняющий слово Его,
9 ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
горы и все холмы, дерева плодоносные и все кедры,
10 ੧੦ ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
звери и всякий скот, пресмыкающиеся и птицы крылатые,
11 ੧੧ ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
цари земные и все народы, князья и все судьи земные,
12 ੧੨ ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
юноши и девицы, старцы и отроки
13 ੧੩ ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
да хвалят имя Господа, ибо имя Его единого превознесенно, слава Его на земле и на небесах.
14 ੧੪ ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!
Он возвысил рог народа Своего, славу всех святых Своих, сынов Израилевых, народа, близкого к Нему. Аллилуия.

< ਜ਼ਬੂਰ 148 >