< ਜ਼ਬੂਰ 149 >

1 ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
主をほめたたえよ。主にむかって新しい歌をうたえ。聖徒のつどいで、主の誉を歌え。
2 ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
イスラエルにその造り主を喜ばせ、シオンの子らにその王を喜ばせよ。
3 ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
彼らに踊りをもって主のみ名をほめたたえさせ、鼓と琴とをもって主をほめ歌わせよ。
4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
主はおのが民を喜び、へりくだる者を勝利をもって飾られるからである。
5 ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
聖徒を栄光によって喜ばせ、その床の上で喜び歌わせよ。
6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
そののどには神をあがめる歌があり、その手にはもろ刃のつるぎがある。
7 ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
これはもろもろの国にあだを返し、もろもろの民を懲らし、
8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
彼らの王たちを鎖で縛り、彼らの貴人たちを鉄のかせで縛りつけ、
9 ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
しるされたさばきを彼らに行うためである。これはそのすべての聖徒に与えられる誉である。主をほめたたえよ。

< ਜ਼ਬੂਰ 149 >