< ਜ਼ਬੂਰ 149 >
1 ੧ ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
할렐루야! 새 노래로 여호와께 노래하며 성도의 회중에서 찬양할지어다!
2 ੨ ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
이스라엘은 자기를 지으신 자로 인하여 즐거워하며 시온의 자민 저희의 왕으로 인하여 즐거워 할지어다
3 ੩ ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
춤 추며 그의 이름을 찬양하며 소고와 수금으로 그를 찬양할지어다!
4 ੪ ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
여호와께서는 자기 백성을 기뻐하시며 겸손한 자를 구원으로 아름답게 하심이로다
5 ੫ ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
성도들은 영광 중에 즐거워하며 저희 침상에서 기쁨으로 노래할지어다
6 ੬ ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
그 입에는 하나님의 존영이요 그 수중에는 두 날 가진 칼이로다
7 ੭ ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
이것으로 열방에 보수하며 민족들을 벌하며
8 ੮ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
저희 왕들은 사슬로, 저희 귀인은 철고랑으로 결박하고
9 ੯ ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
기록한 판단대로 저희에게 시행할지로다 이런 영광은 그 모든 성도에게 있도다 할렐루야!