< ਜ਼ਬੂਰ 15 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
En Salme af David. HERRE, hvo kan gæste dit Telt, hvo kan bo paa dit hellige Bjerg?
2 ੨ ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
Den, som vandrer fuldkomment og øver Ret, taler Sandhed af sit Hjerte,
3 ੩ ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
ikke bagtaler med sin Tunge, ikke volder sin Næste ondt og ej bringer Skam over Ven,
4 ੪ ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
som agter den forkastede ringe, men ærer dem, der frygter HERREN, ej bryder Ed, han svor til egen Skade,
5 ੫ ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।
ej laaner Penge ud mod Aager og ej tager Gave mod skyldfri. Hvo saaledes gør, skal aldrig rokkes.