< ਜ਼ਬੂਰ 15 >

1 ਦਾਊਦ ਦਾ ਭਜਨ। ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
מזמור לדוד יהוה מי-יגור באהלך מי-ישכן בהר קדשך
2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
הולך תמים ופעל צדק ודבר אמת בלבבו
3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
לא-רגל על-לשנו--לא-עשה לרעהו רעה וחרפה לא-נשא על-קרבו
4 ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
נבזה בעיניו נמאס-- ואת-יראי יהוה יכבד נשבע להרע ולא ימר
5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।
כספו לא-נתן בנשך-- ושחד על-נקי לא לקח עשה-אלה-- לא ימוט לעולם

< ਜ਼ਬੂਰ 15 >