< ਜ਼ਬੂਰ 150 >
1 ੧ ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
ヱホバをほめたたへよ その聖所にて神をほめたたへよ その能力のあらはるる穹蒼にて神をほめたたへよ
2 ੨ ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
その大能のはたらきのゆゑをもて神をほめたたへよ その秀ておほいなることの故によりてヱホバをほめたたへよ
3 ੩ ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,
ラッパの聲をもて神をほめたたへよ 筝と琴とをもて神をほめたたへよ
4 ੪ ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
つづみと蹈舞とをもて神をほめたたへよ 絃簫をもて神をほめたたへよ
5 ੫ ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
音のたかき鐃鈸をもて神をほめたたへよ なりひびく鐃鈸をもて神をほめたたへよ
6 ੬ ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
氣息あるものは皆ヤハをほめたたふべし なんぢらヱホバをほめたたへよ