< ਜ਼ਬੂਰ 16 >
1 ੧ ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
Dal Dávidtól. Őrizz engem, Örökkévaló, mert benned kerestem menedéket.
2 ੨ ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ।
Mondtam az Örökkévalónak: Uram vagy, javam nincsen rajtad kívűl.
3 ੩ ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
A szenteknek pedig, kik az országban vannak, és a dicsőknek, kikben egész kedvem van:
4 ੪ ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
Sokasodnak azoknak fájdalmai, kik más isteneket cserélnek; nem ontom véres ontóáldozataikat és nem veszem neveiket ajkaimra.
5 ੫ ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
Az Örökkévaló osztályomnak és serlegemnek része; te tartod az én sorsomat.
6 ੬ ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।
A mérő kötelek kellemetes helyekre estek számomra; birtokom is kedves előttem.
7 ੭ ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
Áldom az Örökkévalót, ki nekem tanácsot adott, éjszakákon is oktattak engem veséim.
8 ੮ ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
Az Örökkévalót mindig magam előtt tartottam; mert jobbomon van, nem tántorgok.
9 ੯ ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
Annak örült szívem, és vigad méltóságom; testem is bizton lakozik.
10 ੧੦ ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। (Sheol )
Mert nem hagyod lelkemet az alvilágra, nem engeded jámborodat vermet látnia. (Sheol )
11 ੧੧ ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
“Tudatod velem az élet ösvényét: örömök bősége van színed előtt, kellemetesség a te jobbodban mindétig!