< ਜ਼ਬੂਰ 16 >

1 ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
(다윗의 믹담) 하나님이여, 나를 보호하소서 내가 주께 피하나이다
2 ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ।
내가 여호와께 아뢰되 주는 나의 주시오니 주 밖에는 나의 복이 없다 하였나이다
3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
땅에 있는 성도는 존귀한 자니 나의 모든 즐거움이 저희에게 있도다
4 ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
다른 신에게 예물을 드리는 자는 괴로움이 더할 것이라 나는 저희가 드리는 피의 전제를 드리지 아니하며 내 입술로 그 이름도 부르지 아니하리로다
5 ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
여호와는 나의 산업과 나의 잔의 소득이시니 나의 분깃을 지키시나이다
6 ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।
내게 줄로 재어 준 구역은 아름다운 곳에 있음이여 나의 기업이 실로 아름답도다
7 ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
나를 훈계하신 여호와를 송축할지라! 밤마다 내 심장이 나를 교훈하도다
8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
내가 여호와를 항상 내 앞에 모심이여 그가 내 우편에 계시므로 내가 요동치 아니하리로다
9 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
이러므로 내 마음이 기쁘고 내 영광도 즐거워하며 내 육체도 안전히 거하리니
10 ੧੦ ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। (Sheol h7585)
11 ੧੧ ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

< ਜ਼ਬੂਰ 16 >