< ਜ਼ਬੂਰ 17 >

1 ਦਾਊਦ ਦੀ ਪ੍ਰਾਰਥਨਾ। ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
(다윗의 기도) 여호와여, 정직함을 들으소서 나의 부르짖음에 주의하소서 거짓되지 않은 입술에서 나오는 내 기도에 귀를 기울이소서
2 ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ।
나의 판단을 주 앞에서 내시며 주의 눈은 공평함을 살피소서
3 ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ।
주께서 내 마음을 시험하시고 밤에 나를 권고하시며 나를 감찰하셨으나 흠을 찾지 못하셨으니 내가 결심하고 입으로 범죄치 아니하리이다
4 ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
사람의 행사로 논하면 나는 주의 입술의 말씀을 좇아 스스로 삼가서 강포한 자의 길에 행치 아니하였사오며
5 ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
나의 걸음이 주의 길을 굳게 지키고 실족지 아니하였나이다
6 ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
하나님이여, 내게 응답하시겠는고로 내가 불렀사오니 귀를 기울여 내 말을 들으소서
7 ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
주께 피하는 자를 그 일어나 치는 자에게서 오른손으로 구원하시는 주여, 주의 기이한 인자를 나타내소서
8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
나를 눈동자 같이 지키시고 주의 날개 그늘 아래 감추사
9 ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
나를 압제하는 악인과 나를 에워싼 극한 원수에게서 벗어나게 하소서
10 ੧੦ ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।
저희가 자기 기름에 잠겼으며 그 입으로 교만히 말하나이다
11 ੧੧ ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।
이제 우리의 걸어가는 것을 저희가 에워싸며 주목하고 땅에 넘어 뜨리려 하나이다
12 ੧੨ ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।
저는 그 움킨 것을 찢으려 하는 사자 같으며 은밀한 곳에 엎드린 젊은 사자 같으니이다
13 ੧੩ ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
여호와여, 일어나 저를 대항하여 넘어뜨리시고 주의 칼로 악인에게서 나의 영혼을 구원하소서
14 ੧੪ ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।
여호와여, 금생에서 저희 분깃을 받은 세상 사람에게서 나를 주의 손으로 구하소서 그는 주의 재물로 배를 채우심을 입고 자녀로 만족하고 그 남은 산업을 그 어린 아이들에게 유전하는 자니이다
15 ੧੫ ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
나는 의로운 중에 주의 얼굴을 보리니 깰 때에 주의 형상으로 만족하리이다

< ਜ਼ਬੂਰ 17 >