< ਜ਼ਬੂਰ 18 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
To the music director. A psalm of David the servant of the Lord, who sang the words of this song to the Lord on the day when the Lord saved him from all his enemies, and from Saul. He sang: I love you, Lord. You are my strength.
2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।
The Lord is my rock, my fortress, and my Savior. He is my God, my rock who protects me. He shields me from harm, his power protects me, he keeps me safe.
3 ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
I call for help from the Lord who should be praised, and he saves me from those who hate me.
4 ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
Ropes of death encircled me, surging waters of destruction flooded over me;
5 ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol h7585)
The grave wound its ropes around me; death set snares for me. (Sheol h7585)
6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
In my despair I called on the Lord—I cried out to my God for help. He heard my voice from his Temple—my cry for help reached his ears.
7 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
The earth shook to and fro; the foundations of the mountains trembled, shaking because of his anger.
8 ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
Smoke came out of his nostrils, and fire came from his mouth; burning coals blazed before him.
9 ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
He parted the heavens and came down, with dark clouds beneath his feet.
10 ੧੦ ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
Riding on an angel he flew, swooping on the wings of the wind.
11 ੧੧ ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
He hid himself in darkness, covering himself with black thunderclouds.
12 ੧੨ ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
Hailstones and burning coals flew out from his brightness, passing through his thick clouds.
13 ੧੩ ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
The Lord thundered from heaven; the voice of the Most High sounded among the hailstones and burning coals.
14 ੧੪ ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
He fired his arrows, scattering his enemies; he routed them with his lightning bolts.
15 ੧੫ ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
You roared, Lord, and by the wind from the breath of your nostrils the valleys of the sea were exposed and the foundations of the earth were uncovered.
16 ੧੬ ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
He reached down his hand from above and grabbed hold of me. He pulled me out of the deep water.
17 ੧੭ ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
He rescued me from my powerful enemies, from those who hated me and who were much stronger than me.
18 ੧੮ ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
They came at me at my worst possible moment, but the Lord supported me.
19 ੧੯ ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
He set me free, he rescued me because he's my friend.
20 ੨੦ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
The Lord rewarded me because I do what's right; he repaid me because I am innocent.
21 ੨੧ ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।
For I have followed the Lord's ways; I have not sinned by turning away from my God.
22 ੨੨ ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।
I have kept all his laws in mind; I have not ignored his commandments.
23 ੨੩ ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
I am blameless in his sight; I keep myself from sinning.
24 ੨੪ ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
The Lord rewarded me for doing what's right. I am innocent in his sight.
25 ੨੫ ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
You show trust to those who trust; you show integrity to those with integrity,
26 ੨੬ ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
You show yourself pure to those who are pure, but you show yourself smart to those who are crafty.
27 ੨੭ ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
You save the humble, but you bring down the proud.
28 ੨੮ ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
You light my lamp! Lord, my God, you light up my darkness!
29 ੨੯ ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
With you, I can charge down a troop of soldiers; with you, my God, I can climb a fortress wall.
30 ੩੦ ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
God's way is absolutely right. What the Lord says is trustworthy. He is a shield to all who come to him for protection.
31 ੩੧ ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
For who is God except the Lord? Who is the rock, except our God?
32 ੩੨ ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
God makes me strong and keeps me safe.
33 ੩੩ ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
He makes me surefooted like the deer, able to walk the heights in safety.
34 ੩੪ ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
He teaches me how to fight in battle; he gives me the strength to draw a bronze bow.
35 ੩੫ ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
You protect me with the shield of your salvation; you support me with your powerful right hand; your help has made me great.
36 ੩੬ ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।
You gave me space in which to walk, and prevented my feet from slipping.
37 ੩੭ ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
I chased my enemies, and caught up with them. I did not turn around until I had destroyed them.
38 ੩੮ ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।
I struck them down—they couldn't get up. They fell at my feet.
39 ੩੯ ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।
You made me strong for battle; you made those who rose up against me kneel down before me.
40 ੪੦ ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
You made my enemies run away; I destroyed all my enemies.
41 ੪੧ ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
They cried out for help, but no one came to rescue them. They even called out to the Lord, but he did not answer them.
42 ੪੨ ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।
I ground them into dust, like dust in the wind. I threw them out like mud in the street.
43 ੪੩ ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
You rescued me from rebellious people; you made me ruler over nations—people I didn't know now serve me.
44 ੪੪ ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
As soon as they hear of me, they obey; foreigners cringe before me.
45 ੪੫ ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
They lose heart, and come trembling in surrender from their strongholds.
46 ੪੬ ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
The Lord lives! Blessed be my rock! May the God who saves me be praised!
47 ੪੭ ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ,
God avenges me, he subdues peoples under me,
48 ੪੮ ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
he rescues me from those who hate me. You keep me safe from those who rebel against me, you save me from violent men.
49 ੪੯ ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।
That's why I will praise you among the nations, Lord; I will sing praises about who you are.
50 ੫੦ ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।
You have saved the king so often, showing your trustworthy love to David, your anointed, and to his descendants forever.

< ਜ਼ਬੂਰ 18 >