< ਜ਼ਬੂਰ 18 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
Ljubiæu te, Gospode, krjeposti moja,
2 ੨ ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।
Gospode, grade moj, zaklone moj, koji se oboriti ne može, izbavitelju moj, Bože moj, kamena goro, na kojoj se ne bojim zla, štite moj, rože spasenja mojega, utoèište moje!
3 ੩ ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
Prizivljem Gospoda, kojemu se klanjati valja, i opraštam se neprijatelja svojih.
4 ੪ ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
Obuzeše me smrtne bolesti, i potoci nevaljalijeh ljudi uplašiše me.
5 ੫ ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
Opkoliše me bolesti paklene, stegoše me zamke smrtne. (Sheol )
6 ੬ ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
U svojoj tjeskobi prizvah Gospoda, i k Bogu svojemu povikah; on èu iz dvora svojega glas moj, i vika moja doðe mu do ušiju.
7 ੭ ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
Zatrese se i pokoleba se zemlja, zadrmaše se i pomjeriše iz temelja gore, jer se on razljuti.
8 ੮ ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
Podiže se dim od gnjeva njegova, iz usta njegovijeh oganj, koji proždire, i živo ugljevlje otskakaše od njega.
9 ੯ ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
Savi nebesa i siðe. Mrak bješe pod nogama njegovijem.
10 ੧੦ ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
Sjede na heruvima i podiže se, i poletje na krilima vjetrnijem.
11 ੧੧ ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
Od mraka naèini sebi krov, sjenicu oko sebe, od mraènijeh voda, oblaka vazdušnijeh.
12 ੧੨ ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
Od sijevanja pred njim kroz oblake njegove udari grad i živo ugljevlje.
13 ੧੩ ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
Zagrmje na nebesima Gospod, i višnji pusti glas svoj, grad i živo ugljevlje.
14 ੧੪ ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
Pusti strijele svoje, i razmetnu ih; silu munja, i rasu ih.
15 ੧੫ ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
I pokazaše se izvori vodeni, i otkriše se temelji vasionoj od prijetnje tvoje, Gospode, od dihanja duha gnjeva tvojega.
16 ੧੬ ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
Tada pruži s visine ruku, uhvati me, izvuèe me iz vode velike.
17 ੧੭ ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
Izbavi me od neprijatelja mojega silnoga i od mojih nenavidnika, kad bijahu jaèi od mene.
18 ੧੮ ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
Ustaše na me u dan nevolje moje, ali mi Gospod bi potpora.
19 ੧੯ ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
Izvede me na prostrano mjesto, i izbavi me, jer sam mu mio.
20 ੨੦ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
Dade mi Gospod po pravdi mojoj, i za èistotu ruku mojih dariva me.
21 ੨੧ ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।
Jer se držah putova Gospodnjih, i ne odmetnuh se Boga svojega,
22 ੨੨ ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।
Nego su svi zakoni njegovi preda mnom, i zapovijesti njegovijeh ne uklanjam od sebe.
23 ੨੩ ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
Bih mu vjeran, i èuvah se od bezakonja svojega.
24 ੨੪ ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
Dade mi Gospod po pravdi mojoj, po èistoti ruku mojih pred oèima njegovima.
25 ੨੫ ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
Sa svetima postupaš sveto, s èovjekom vjernim vjerno,
26 ੨੬ ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
S èistim èisto, a s nevaljalim nasuprot njemu.
27 ੨੭ ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
Jer ti pomažeš ljudima nevoljnim, a oèi ponosite ponižavaš.
28 ੨੮ ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
Ti raspaljuješ vidjelo moje; Gospod moj prosvjetljuje tamu moju.
29 ੨੯ ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
S tobom razbijam vojsku, i s Bogom svojim skaèem preko zida.
30 ੩੦ ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
Put je Božji vjeran, rijeè Gospodnja èista. On je štit svjema koji se u nj uzdaju.
31 ੩੧ ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
Jer ko je Bog osim Gospoda, i ko je obrana osim Boga našega?
32 ੩੨ ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
Ovaj Bog opasuje me snagom, i èini mi vjeran put.
33 ੩੩ ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
Daje mi noge kao u jelena, i na visine stavlja me.
34 ੩੪ ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
Uèi ruke moje boju, i mišice moje èini da su luk od mjedi.
35 ੩੫ ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
Ti mi daješ štit spasenja svojega; desnica tvoja drži me, i milost tvoja èini me velika.
36 ੩੬ ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।
Ti širiš korak moj, te se ne spotièu noge moje.
37 ੩੭ ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
Tjeram neprijatelje svoje i stižem ih, i ne vraæam se dok ih ne istrijebim.
38 ੩੮ ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।
Obaram ih, i ne mogu ustati, padaju pod noge moje.
39 ੩੯ ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।
Jer me ti opasuješ snagom za boj, i koji ustanu na me, obaraš ih preda mnom.
40 ੪੦ ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
Neprijatelja mojih pleæi ti mi obraæaš, i potirem nenavidnike svoje.
41 ੪੧ ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
Oni vièu, ali nema pomagaèa, ka Gospodu, ali ih on ne sluša.
42 ੪੨ ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।
Rasipam ih kao prah po vjetru, kao blato po ulicama gazim ih.
43 ੪੩ ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
Ti me izbavljaš od bune narodne, postavljaš me da sam glava tuðim plemenima; narod kojega ne poznavah, služi mi.
44 ੪੪ ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
Po samome èuvenju slušaju me, tuðini pokorni su mi.
45 ੪੫ ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
Tuðini blijede, dršæu u gradovima svojim.
46 ੪੬ ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
Živ je Gospod, i da je blagosloven braniè moj! Da se uzvisi Bog spasenja mojega,
47 ੪੭ ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ,
Bog, koji mi daje osvetu, i pokorava mi narode,
48 ੪੮ ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
Koji me izbavlja od neprijatelja, podiže me nad one koji ustaju na me i od èovjeka žestoka izbavlja me!
49 ੪੯ ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।
Toga radi hvalim te, Gospode, pred narodima, i pojem imenu tvojemu,
50 ੫੦ ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।
Koji slavno izbavljaš cara svojega, i èiniš milost pomazaniku svojemu Davidu i natražju njegovu dovijeka.