< ਜ਼ਬੂਰ 19 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
לַמְנַצֵּ֗חַ מִזְמ֥וֹר לְדָוִֽד׃ הַשָּׁמַ֗יִם מְֽסַפְּרִ֥ים כְּבֽוֹד־אֵ֑ל וּֽמַעֲשֵׂ֥ה יָ֝דָ֗יו מַגִּ֥יד הָרָקִֽיעַ׃
2 ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ।
י֣וֹם לְ֭יוֹם יַבִּ֣יעַֽ אֹ֑מֶר וְלַ֥יְלָה לְּ֝לַ֗יְלָה יְחַוֶּה־דָּֽעַת׃
3 ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
אֵֽין־אֹ֭מֶר וְאֵ֣ין דְּבָרִ֑ים בְּ֝לִ֗י נִשְׁמָ֥ע קוֹלָֽם׃
4 ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
בְּכָל־הָאָ֨רֶץ ׀ יָ֘צָ֤א קַוָּ֗ם וּבִקְצֵ֣ה תֵ֭בֵל מִלֵּיהֶ֑ם לַ֝שֶּׁ֗מֶשׁ שָֽׂם־אֹ֥הֶל בָּהֶֽם׃
5 ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
וְה֗וּא כְּ֭חָתָן יֹצֵ֣א מֵחֻפָּת֑וֹ יָשִׂ֥ישׂ כְּ֝גִבּ֗וֹר לָר֥וּץ אֹֽרַח׃
6 ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
מִקְצֵ֤ה הַשָּׁמַ֨יִם ׀ מֽוֹצָא֗וֹ וּתְקוּפָת֥וֹ עַל־קְצוֹתָ֑ם וְאֵ֥ין נִ֝סְתָּ֗ר מֵֽחַמָּתוֹ׃
7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
תּ֘וֹרַ֤ת יְהוָ֣ה תְּ֭מִימָה מְשִׁ֣יבַת נָ֑פֶשׁ עֵד֥וּת יְהוָ֥ה נֶ֝אֱמָנָ֗ה מַחְכִּ֥ימַת פֶּֽתִי׃
8 ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
פִּקּ֘וּדֵ֤י יְהוָ֣ה יְ֭שָׁרִים מְשַׂמְּחֵי־לֵ֑ב מִצְוַ֥ת יְהוָ֥ה בָּ֝רָ֗ה מְאִירַ֥ת עֵינָֽיִם׃
9 ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
יִרְאַ֤ת יְהוָ֨ה ׀ טְהוֹרָה֮ עוֹמֶ֪דֶת לָ֫עַ֥ד מִֽשְׁפְּטֵי־יְהוָ֥ה אֱמֶ֑ת צָֽדְק֥וּ יַחְדָּֽו׃
10 ੧੦ ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
הַֽנֶּחֱמָדִ֗ים מִ֭זָּהָב וּמִפַּ֣ז רָ֑ב וּמְתוּקִ֥ים מִ֝דְּבַ֗שׁ וְנֹ֣פֶת צוּפִֽים׃
11 ੧੧ ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
גַּֽם־עַ֭בְדְּךָ נִזְהָ֣ר בָּהֶ֑ם בְּ֝שָׁמְרָ֗ם עֵ֣קֶב רָֽב׃
12 ੧੨ ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
שְׁגִיא֥וֹת מִֽי־יָבִ֑ין מִֽנִּסְתָּר֥וֹת נַקֵּֽנִי׃
13 ੧੩ ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
גַּ֤ם מִזֵּדִ֨ים ׀ חֲשֹׂ֬ךְ עַבְדֶּ֗ךָ אַֽל־יִמְשְׁלוּ־בִ֣י אָ֣ז אֵיתָ֑ם וְ֝נִקֵּ֗יתִי מִפֶּ֥שַֽׁע רָֽב׃
14 ੧੪ ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।
יִֽהְי֥וּ לְרָצ֨וֹן ׀ אִמְרֵי־פִ֡י וְהֶגְי֣וֹן לִבִּ֣י לְפָנֶ֑יךָ יְ֝הוָ֗ה צוּרִ֥י וְגֹאֲלִֽי׃

< ਜ਼ਬੂਰ 19 >