< ਜ਼ਬੂਰ 19 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
आकाशले परमेश्वरको महिमा घोषणा गर्छ र आकाशहरूले उहाँका हातका कामहरूको घोषणा गर्छन् ।
2 ੨ ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ।
दिनदिनै भाषण दिन्छ । त्यसले हरेक रात ज्ञान प्रकट गर्छ ।
3 ੩ ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
त्यहाँ कुनै बोली वा शब्दको आवाज सुनिंदैन। तिनीहरूका आवाज सुनिंएको हुँदैन ।
4 ੪ ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
तापनि तिनका शब्दहरू सारा पृथ्वीभरि जान्छन् र तिनीहरूका भाषण संसारको अन्तसम्म नै पुग्छ । तिनीहरूका माझमा सूर्यको निम्ति उहाँले पाल टाँग्नुभएको छ ।
5 ੫ ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
सूर्यचाहिं दुलहा आफ्नो कोठाबाट बाहिर आइरहेको जस्तै हो र आफ्नो दौड सिद्याउँदा आनन्दित हुने बलियो मानिसजस्तै हो ।
6 ੬ ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
एक छेउमा सूर्य उदाउँछ र आकाश पार गरेर अर्को छेउमा पुग्छ । त्यसको तातोबाट कुनै कुरा पनि उम्कँदैन ।
7 ੭ ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
परमप्रभुको व्यवस्था सिद्ध छ, प्राणलाई पुर्नजीवित पार्ने । परमप्रभुको साक्षी भरपर्दो छ, सोझोलाई बुद्धिमान बनाउने ।
8 ੮ ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
परमप्रभुका शिक्षाहरू ठीक छन्, हृदयलाई खुसी पार्ने । परमप्रभुको आज्ञा शुद्ध छन्, आँखालाई ज्योति दिने ।
9 ੯ ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
परमप्रभुको भय शुद्ध छ, यो सदासर्वदा रहने । परमप्रभुका धार्मिक आदेशहरू सत्य र समग्रमा ठिक छन् ।
10 ੧੦ ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
तिनीहरू सुनभन्दा, धेरै शुद्ध सुनभन्दा मूल्यवान छन् । तिनीहरू मह र चाकाबाट चुहिंरहेको महभन्दा पनि गुलिया छन् ।
11 ੧੧ ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
हो, तिद्वारा तपाईंका सेवकहरूले चेतावनी पाउँछन् । ति पलना गर्नुमा ठुलो इनाम छ ।
12 ੧੨ ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
कसले आफ्ना सबै गल्तीहरू बुझ्न सक्छ? मलाई लुकेका गल्तीहरूबाट शुद्ध पार्नुहोस् ।
13 ੧੩ ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
तपाईंको दासलाई अहङ्कारका पापहरूबाट बचाउनुहोस्, तिनीहरूले ममाथि राज्य नगरून् । तब म सिद्ध हुनेछु र धेरै अपराधहरूबाट म निर्दोष हुनेछु ।
14 ੧੪ ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।
हे परमप्रभु, मेरो चट्टान र मेरो उद्धारक, मेरा मुखका शब्दहरू र मेरा हृदयका विचारहरू तपाईंको दृष्टिमा ग्रहणयोग्य होऊन् ।