< ਜ਼ਬੂਰ 2 >

1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?
למה רגשו גוים ולאמים יהגו ריק׃
2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
יתיצבו מלכי ארץ ורוזנים נוסדו יחד על יהוה ועל משיחו׃
3 ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
ננתקה את מוסרותימו ונשליכה ממנו עבתימו׃
4 ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
יושב בשמים ישחק אדני ילעג למו׃
5 ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
אז ידבר אלימו באפו ובחרונו יבהלמו׃
6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
ואני נסכתי מלכי על ציון הר קדשי׃
7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
אספרה אל חק יהוה אמר אלי בני אתה אני היום ילדתיך׃
8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
שאל ממני ואתנה גוים נחלתך ואחזתך אפסי ארץ׃
9 ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
תרעם בשבט ברזל ככלי יוצר תנפצם׃
10 ੧੦ ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
ועתה מלכים השכילו הוסרו שפטי ארץ׃
11 ੧੧ ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
עבדו את יהוה ביראה וגילו ברעדה׃
12 ੧੨ ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।
נשקו בר פן יאנף ותאבדו דרך כי יבער כמעט אפו אשרי כל חוסי בו׃

< ਜ਼ਬੂਰ 2 >