< ਜ਼ਬੂਰ 2 >
1 ੧ ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?
Вскую шаташася языцы, и людие поучишася тщетным?
2 ੨ ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
Предсташа царие земстии, и князи собрашася вкупе на Господа и на Христа Его.
3 ੩ ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
Расторгнем узы их и отвержем от нас иго их.
4 ੪ ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
Живый на небесех посмеется им, и Господь поругается им.
5 ੫ ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
Тогда возглаголет к ним гневом Своим и яростию Своею смятет я:
6 ੬ ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
Аз же поставлен есмь Царь от Него над Сионом, горою святою Его,
7 ੭ ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
возвещаяй повеление Господне. Господь рече ко Мне: Сын Мой еси Ты, Аз днесь родих Тя:
8 ੮ ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
проси от Мене, и дам ти языки достояние Твое, и одержание Твое концы земли:
9 ੯ ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
упасеши я жезлом железным, яко сосуды скудельничи сокрушиши я.
10 ੧੦ ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
И ныне, царие, разумейте, накажитеся вси судящии земли.
11 ੧੧ ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
Работайте Господеви со страхом, и радуйтеся Ему со трепетом.
12 ੧੨ ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।
Приимите наказание, да не когда прогневается Господь, и погибнете от пути праведнаго, егда возгорится вскоре ярость Его: блажени вси надеющиися Нань.