< ਜ਼ਬੂਰ 20 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
【求賜君王勝利】 達味詩歌,交與樂官。 願上主在憂患之日,俯允你,願雅各伯的天主,保祐你!
2 ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
願祂從聖所救護你,願祂由熙雍扶助你!
3 ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
願祂追念你的一切祭獻,願祂悅納你的全燔祭獻!
4 ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
願祂滿全你心中的志願,願祂玉成你的一切籌算!
5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
我們要因你的勝利歡舞,奉我們天主的名豎立旗鼓:我的一切請求,願上主成就!
6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
我深信上主必賞祂的受傅者獲勝,以無敵右手救拯,從神聖的高天俯聽。
7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
他們或仗恃戰車,他們或仗恃戢馬;我們只以上主,我們天主的名自誇。
8 ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।
他們必將倒地喪命。我們卻將挺身立定。
9 ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!
上主,求你賜給君王獲勝,我們求您時,請您俯允我們。

< ਜ਼ਬੂਰ 20 >