< ਜ਼ਬੂਰ 20 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
(다윗의 시. 영장으로 한 노래) 환난 날에 여호와께서 네게 응답하시고 야곱의 하나님의 이름이 너를 높이 드시며
2 ੨ ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
성소에서 너를 도와주시고 시온에서 너를 붙드시며
3 ੩ ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
네 모든 소제를 기억하시며 네 번제를 받으시기를 원하노라 (셀라)
4 ੪ ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
네 마음의 소원대로 허락하시고 네 모든 도모를 이루시기를 원하노라
5 ੫ ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
우리가 너의 승리로 인하여 개가를 부르며 우리 하나님의 이름으로 우리 기를 세우리니 여호와께서 네 모든 기도를 이루시기를 원하노라
6 ੬ ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
여호와께서 자기에게 속한 바 기름부음 받은 자를 구원하시는 줄 이제 내가 아노니 그 오른손에 구원하는 힘으로 그 거룩한 하늘에서 저에게 응락하시리로다
7 ੭ ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
혹은 병거 혹은 말을 의지하나 우리는 여호와 우리 하나님의 이름을 자랑하리로다
8 ੮ ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।
저희는 굽어 엎드러지고 우리는 일어나 바로 서도다
9 ੯ ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!
여호와여, 구원하소서 우리가 부를 때에 왕은 응락하소서