< ਜ਼ਬੂਰ 21 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ!
O Jeova, gui minetgotmo ninamagof y ray; ya gui satbasionmo ninamagof megae!
2 ੨ ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।
Y minalago y corasonña, jago numae: ya ti unpune ni y guinagao y labiosña.
3 ੩ ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
Sa untagam güe nu y bendision y minauleg: y coronan oro nu y fino, unpolo gui jilo y iluña.
4 ੪ ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।
Linâlâ na guinagaoña unnae: y anaco na jaane, para siempre taejinecog.
5 ੫ ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।
Dangculo y minalagña gui satbasionmo: onra yan minagas unpolo gui jiloña.
6 ੬ ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
Sa jago bumendise para taejinecog: unnamagof güe yan minagof gui menamo.
7 ੭ ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
Sa y ray jaangongoco si Jeova: ya pot y minaase y Gueftaquilo ti calamten.
8 ੮ ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
Y canaemo usoda todo y enimigumo: y agapa na canaemo usoda todo y chumatlie jao.
9 ੯ ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।
Jago pumolo sija taegüije y jetnon guafe gui tiempon binibumo: si Jeova yumulang sija anae lalalo, ya y guafe ufanlinachae.
10 ੧੦ ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,
Ya y tinegchaña unyulang gui jilo y tano, ya y semiyaña gui entalo y famaguon y taotao.
11 ੧੧ ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,
Sa jagasja majasuye y taelaye contra jago: jagasja majaso y dinague ni y ti siña mafatinas.
12 ੧੨ ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਤੀਰ ਚਿੱਲੇ ਚੜਾ ਦੇਵੇਂਗਾ।
Sa jago fumatinas na jabira y tataloñija ya unnalisto y jalon y atcosmo contra y matañija.
13 ੧੩ ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।
Taquilo jao, O Jeova, yan y minetgotmo: incantaye yan inalabaye y ninasiñamo.