< ਜ਼ਬੂਰ 22 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?
למנצח על-אילת השחר מזמור לדוד ב אלי אלי למה עזבתני רחוק מישועתי דברי שאגתי
2 ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
אלהי--אקרא יומם ולא תענה ולילה ולא-דמיה לי
3 ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
ואתה קדוש-- יושב תהלות ישראל
4 ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।
בך בטחו אבתינו בטחו ותפלטמו
5 ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।
אליך זעקו ונמלטו בך בטחו ולא-בושו
6 ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
ואנכי תולעת ולא-איש חרפת אדם ובזוי עם
7 ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
כל-ראי ילעגו לי יפטירו בשפה יניעו ראש
8 “ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”
גל אל-יהוה יפלטהו יצילהו כי חפץ בו
9 ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
כי-אתה גחי מבטן מבטיחי על-שדי אמי
10 ੧੦ ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
עליך השלכתי מרחם מבטן אמי אלי אתה
11 ੧੧ ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।
אל-תרחק ממני כי-צרה קרובה כי-אין עוזר
12 ੧੨ ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
סבבוני פרים רבים אבירי בשן כתרוני
13 ੧੩ ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
פצו עלי פיהם אריה טרף ושאג
14 ੧੪ ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।
כמים נשפכתי-- והתפרדו כל-עצמותי היה לבי כדונג נמס בתוך מעי
15 ੧੫ ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
יבש כחרש כחי ולשוני מדבק מלקוחי ולעפר-מות תשפתני
16 ੧੬ ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
כי סבבוני כלבים עדת מרעים הקיפוני כארי ידי ורגלי
17 ੧੭ ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
אספר כל-עצמותי המה יביטו יראו-בי
18 ੧੮ ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
יחלקו בגדי להם ועל-לבושי יפילו גורל
19 ੧੯ ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
ואתה יהוה אל-תרחק אילותי לעזרתי חושה
20 ੨੦ ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
הצילה מחרב נפשי מיד-כלב יחידתי
21 ੨੧ ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ ।
הושיעני מפי אריה ומקרני רמים עניתני
22 ੨੨ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
אספרה שמך לאחי בתוך קהל אהללך
23 ੨੩ ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,
יראי יהוה הללוהו-- כל-זרע יעקב כבדוהו וגורו ממנו כל-זרע ישראל
24 ੨੪ ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
כי לא-בזה ולא שקץ ענות עני-- ולא-הסתיר פניו ממנו ובשועו אליו שמע
25 ੨੫ ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
מאתך תהלתי בקהל רב--נדרי אשלם נגד יראיו
26 ੨੬ ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!
יאכלו ענוים וישבעו-- יהללו יהוה דרשיו יחי לבבכם לעד
27 ੨੭ ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
יזכרו וישבו אל-יהוה-- כל-אפסי-ארץ וישתחוו לפניך כל-משפחות גוים
28 ੨੮ ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
כי ליהוה המלוכה ומשל בגוים
29 ੨੯ ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।
אכלו וישתחוו כל-דשני-ארץ-- לפניו יכרעו כל-יורדי עפר ונפשו לא חיה
30 ੩੦ ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
זרע יעבדנו יספר לאדני לדור
31 ੩੧ ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।
יבאו ויגידו צדקתו לעם נולד כי עשה

< ਜ਼ਬੂਰ 22 >